Home Education 19 students of government schools honored during the 12th event of Drishti...

19 students of government schools honored during the 12th event of Drishti Punjab Great contribution of migrant Punjabis in the field of education and environment – Kultar Singh Sandhawan

323
0
Drishti Punjab
Drishti Punjab

ਚੰਡੀਗੜ੍ਹ,2 ਮਾਰਚ (22G TV) ਦ੍ਰਿਸ਼ਟੀ ਪੰਜਾਬ ਕਨੇਡਾ ਵੱਲੋਂ ਕਰਵਾਏ ਗਏ 12 ਵੇਂ ਸਮਾਗਮ ਦੌਰਾਨ ਪੰਜਾਬ ਦੇ ਸਕਰਾਕੀ ਸਕੂਲਾਂ ਵਿੱਚ ਪੜ੍ਹਦੇ ੳਨ੍ਹਾਂ 19 ਵਿਦਿਆਰਥੀਆਂ ਦੀ ਆਰਥਿਕ ਸਹਾਇਤਾ ਕੀਤੀ ਗਈ ਜਿਹੜੇ ਮੈਰਿਟ ਵਿੱਚ ਆਏ ਸਨ। ਦ੍ਰਿਸ਼ਟੀ ਪੰਜਾਬ ਕਨੇਡਾ ਪਿਛਲੇ 12 ਸਾਲਾਂ ਤੋਂ ਪੰਜਾਬ ਦੇ ਸਿੱਖਿਆ ਅਤੇ ਵਾਤਾਵਰਣ ਖੇਤਰ ਵਿੱਚ ਬੜੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਤੇ ਖ਼ਾਸ ਕਰਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਯੋਗ ਮੌਕੇ ਮੁਹੱਈਆ ਕਰਵਉਣ ਲਈ ਯਤਨਸ਼ੀਲ ਹੈ।

ਦ੍ਰਿਸ਼ਟੀ ਪੰਜਾਬ ਡਾਕਟਰਾਂ,ਵਕੀਲਾਂ,ਪੱਤਰਕਾਰਾਂ,ਲੇਖਕਾਂ,ਕਾਰੋਬਾਰੀਆਂ ਅਤੇ ਸਮਾਜ ਸੇਵੀਆਂ ਦਾ ਇੱਕ ਸਮੂਹ ਹੈ।ਇਸ ਦੇ ਮੁੱਖ ਸੰਚਾਲਕ ਕਨੇਡਾ ਰਹਿੰਦੇ ਐਡਵੋਕੇਟ ਹਰਮਿੰਦਰ ਸਿੰਘ ਢਿੱਲੋਂ, ਜਸਵੀਰ ਸਿੰਘ ਸ਼ਾਮੀਲ ਤੇ ਮੁਨੀਸ਼ ਸ਼ਰਮਾ ਹਨ।ਦ੍ਰਿਸ਼ਟੀ ਪੰਜਾਬ ਨੇ ਸਰਹੱਦੀ ਜਿਲ੍ਹਿਆਂ ਦੇ ਸਰਕਾਰੀ ਸਕੁਲਾਂ ਵਿੱਚ 50 ਦੇ ਕਰੀਬ ਕੰਪਿਊਟਰ ਵੰਡੇ ਸਨ।

ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਦ੍ਰਿਸ਼ਟੀ ਪੰਜਾਬ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਤੌਰ ਮੁੱਖ ਮਹਿਮਾਨ ਪਹੁੰਚੇ। ਦ੍ਰਿਸ਼ਟੀ ਪੰਜਾਬ ਵੱਲੋਂ ਵਿਦਿਆਰਥੀਆਂ ਨੂੰ ਪੰਜਾਹ-ਪੰਜਾਹ ਹਾਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਾਵਾਂ ਨੇ ਆਪਣੇ ਸੰਬੋਧਨ ਵਿੱਚ ਦ੍ਰਿਸ਼ਟੀ ਪੰਜਾਬ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸਲਾਂਘਾ ਕਰਦੇ ਹੋਏ ਕਿਹਾ ਕਿ ਪਰਵਾਸੀ ਪੰਜਾਬੀਆਂ ਨੇ ਹਮੇਸ਼ਾ ਹੀ ਪੰਜਾਬ ਦੇ ਬਹੁਪੱਖੀ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸ਼ੁਭ ਸ਼ਗਨ ਹੈ ਕਿ ਪਰਵਾਸੀ ਪੰਜਾਬ ਹੁਣ ਸਿੱਖਿਆ ਅਤੇ ਵਾਤਾਵਰਣ ਦੇ ਖੇਤਰਾਂ ਵਿੱਚ ਵੱਧ ਧਿਆਨ ਦੇ ਰਹੇ ਹਨ।ਉਨ੍ਹਾਂ ਕਿਹਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕਾਂ੍ਰਤੀਕਾਰੀ ਕੰਮ ਕਰ ਰਹੀ ਹੈ। ਅਜਿਹਾ ਆਪ ਦੀ ਦਿੱਲੀ ਸਰਕਾਰ ਨੇ ਕਰਕੇ ਵੀ ਦਿਖਾਇਆ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਪਰਵਾਸੀ ਪੰਜਾਬੀਆਂ ਦੀਆਂ ਸਮਸਿਆਵਾਂ ਨੂੰ ਬਾਖੂਬੀ ਜਾਣਦੇ ਹਨ ਤੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹਿੰਦੇ ਹਨ। ਕੁਲਤਾਰ ਸਿੰਘ ਸੰਧਵਾਂ ਨੇ ਦ੍ਰਿਸ਼ਟੀ ਪੰਜਾਬ ਦੀ ਟੀਮ ਨੂੰ ਵਧਾਈ ਦਿੰਦਿਆ ਕਿਹਾ ਕਿ ਇਹ ਸੰਸਥਾ ਵੱਲੋਂ ਆਪਣੇ ਪੰਜਾਬ ਲਈ ਕੀਤੇ ਜਾ ਰਹੇ ਕੰਮ ਇੱਕ ਮਿਸਾਲ ਹਨ ਕਿ ਪੰਜਾਬੀ ਦੁਨੀਆਂ ਦੇ ਕਿਸੇ ਵੀ ਖਿਤੇ ਵਿੱਚ ਬੈਠੇ ਹੋਣ ਉਹ ਆਪਣੀ ਮਿੱਟੀ ਦਾ ਮੋਹ ਨਹੀਂ ਛੱਡਦੇ।ਕੁਲਤਾਰ ਸਿੰਘ ਸੰਧਵਾਂ ਨੇ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਆਉਣ ਦਾ ਸੱਦਾ ਦਿੰਦਿਆ ਕਿਹਾ ਕਿ ਉਹ ਸਿੱਖਿਆ ,ਵਾਤਾਵਰਣ ਤੇ ਹੋਰ ਸਮਾਜ ਸੇਵਾ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਪਾਉਣ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਮੱਦਦ ਕਰਨ ਲਈ ਤੱਤਪਰ ਹੈ।

ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਕਾਰ ਮਨਜੀਤ ਸਿੰਘ ਸਿੱਧੂ ਨੇ ਦ੍ਰਿਸ਼ਟੀ ਪੰਜਾਬ ਦੇ ਕਾਰਜਾਂ ਦੀ ਸਲਾਂਘਾ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਦ੍ਰਿਸ਼ਟੀ ਪੰਜਾਬ ਸਮੇਤ ਹੋਰ ਵੀ ਸਮਾਜ ਸੇਵੀ ਸੰਸਥਾਵਾਂ ਦੀ ਹਰ ਸੰਭਵ ਸਹਾਇਤਾ ਕਰੇਗੀ।ਮੁਨੀਸ਼ ਸ਼ਰਮਾ ਨੇ ਕਿਹਾ ਕਿ ਦ੍ਰਿਸ਼ਟੀ ਪੰਜਾਬ ਸਰਕਾਰੀ ਸਕੁਲਾਂ ਵਿੱਚ ਪੜ੍ਹਦੇ ਉਨ੍ਹਾਂ ਹੁਨਰਮੰਦ ਬੱਚਿਆਂ ਦੀ ਮੱਦਦ ਕਰਨ ਲਈ ਅੱਗੇ ਆਈ ਜਿੰਨ੍ਹਾਂ ਕੋਲ ਸਾਧਨਾਂ ਦੀ ਕਮੀ ਹੈ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦ੍ਰਿਸ਼ਟੀ ਪੰਜਾਬ ਦੀ ਟੀਮ ਬਹੁਤ ਹੀ ਲਗਨ ਨਾਲ ਕੰਮ ਕਰ ਰਹੀ ਹੈ।

ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਵੱਡੇ ਮੁਕਾਮ ਹਾਸਲ ਕਰਕੇ ਸਮਾਜ ਦੇ ਹਾਸ਼ੀਏ ‘ਤੇ ਧੱਕੇ ਲੋਕਾਂ ਦੀ ਮੱਦਦ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਭਾਜਪਾ ਆਗੂ ਵਨੀਤ ਜੋਸ਼ੀ, ਦ੍ਰਿਸ਼ਟੀ ਪੰਜਾਬ ਦੇ ਸੂਬਾਈ ਪ੍ਰਧਾਨ ਗੁਰਵਿੰਦਰ ਸਿੰਘ ਬੋਪਾਰਾਏ, ਸੀਨੀਅਰ ਮੈਂਬਰ ਖੁਸ਼ਹਾਲ ਲਾਲੀ, ਜਨਰਲ ਸਕੱਤਰ ਪਾਲ ਸਿੰਘ ਨੌਲੀ, ਰਾਕੇਸ਼ ਸ਼ਰਮਾ, ਦੀਪਕ ਸ਼ਰਮਾ ਚਰਨਾਥਲ,ਕੰਵਲਜੀਤ ਸਿੰਘ ਢੀਡਸਾ,ਅਜੈ ਸ਼ਰਮਾ,ਪ੍ਰਮੋਦ ਬਿੰਦਲ, ਹਰਮੇਲ ਸਿਘ ਖੱਖ, ਡਾ: ਸ਼ਵਿੰਦਰ ਸਿੰਘ ਸਮੇਤ ਹੋਰ ਬਹੁਤ ਸਾਰੀਆਂ ਸਖਸ਼ੀਅਤਾਂ ਹਾਜ਼ਰ ਸਨ।