Home POLITICAL Congress govt patronising gangsters – Sukhbir S Badal

Congress govt patronising gangsters – Sukhbir S Badal

780
0

ਗੁਰੂ ਹਰਸਹਾਏ, 19 ਅਗਸਤ (22G TV) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਵਿਚ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ ਜਿਸ ਕਾਰਨ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਗਈ ਹੈ ਤੇ ਲੋਕਾਂ ਮਨਾਂ ਵਿਚ ਦਹਿਸ਼ਤ ਦਾ ਮਾਹੌਲ ਹੈ।

ਇਸ ਹਲਕੇ ਵਿਚ 11 ਜਨਤਕ ਮੀਟਿੰਗਾਂ ਨੁੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਇਸ ਸੀਟ ਤੋਂ ਵਰਦੇਵ ਸਿੰਘ ਮਾਨ ਨੁੰ ਪਾਰਟੀ ਦਾ ਉਮੀਦਵਾਰ ਵੀ ਐਲਾਨਿਆ ਤੇ ਕਿਹਾ ਕਿ ਕਾਂਗਰਸ ਨੇ ਪੰਜਾਬੀਆਂ ਦੇ ਮਨਾਂ ਵਿਚ ਦਹਿਸ਼ਤ ਦਾ ਮਾਹੌਲ ਬਣਾਉਣ ਲਈ ਗੈਂਗਸਟਰ ਸਭਿਆਚਾਰ ਪੈਦਾ ਕੀਤਾ। ਉਹਨਾਂ ਕਿਹਾ ਕਿ ਵਪਾਰ ਤੇ ਉਦਯੋਗ ਨਿਰੰਤਰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਕਿਉਂਕਿ ਇਸਦੇ ਪ੍ਰਤੀਨਿਧਾਂ ਨੁੰ ਲਗਾਤਾਰ ਫਿਰੌਤੀਆਂ ਦੀਆਂ ਘਮਕੀਆਂ ਮਿਲ ਰਹੀਆਂ ਹਨ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਕਾਂਗਰਸੀ ਵਿਧਾਇਗ ਗੈਂਗਸਟਰਾਂ ਨਾਲ ਰਲੇ ਹੋਏ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਗੁਰੂ ਹਰਸਹਾਏ ਵਿਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਅਜਿਹੇ ਤੱਤਾਂ ਦੀ ਪੁਸ਼ਤ ਪਨਾਹੀ ਕਰਨ ਵਾਲਾ ਗੁੰਡਾਗਰਦੀ ਸਿਖ਼ਰਾਂ ’ਤੇ ਹੈ। ਉਹਨਾਂ ਕਿਹਾ ਕਿ ਡਕੈਤੀਆਂ ਤੇ ਫਿਰੌਤੀਆਂ ਰੋਜ਼ਾਨਾ ਦਾ ਕੰਮ ਹੋ ਗਿਆ ਹੈ। ਉਹਨਾਂ ਕਿਹਾ ਕਿ ਐਸ ਐਚ ਓ ਤੇ ਡੀ ਐਸ ਪੀ ਸਿੱਧਾ ਮੰਤਰੀ ਤੋਂ ਹੁਕਮ ਲੈਂਦੇ ਹਨ ਤੇ ਮੰਤਰੀ ਅਕਾਲੀ ਵਰਕਰਾਂ ਨੁੰ ਡਰਾਉਣ ਲਈ ਪੁਲਿਸ ਦੀ ਦੁਰਵਰਤੋਂ ਕਰ ਰਿਹਾ ਹੈ। ਉਹਨਾਂ ਹਿਾ ਕਿ ਮੈਂ ਭਰੋਸਾ ਦੁਆਉਂਦਾ ਹਾਂ ਕਿ ਇਕ ਵਾਰ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਅਸੀਂ ਇਸ ਗੈਂਗਸਟਰ ਸਭਿਆਚਾਰ ਦਾ ਖ਼ਾਤਰਾ ਕਰਾਂਗੇ। ਉਹਨਾਂ ਕਿਹਾ ਕਿ ਇਹਨਾਂ ਸਾਰੇ ਮਾੜੇ ਅਨਸਰਾਂ ਨੁੰ ਸਜ਼ਾ ਦਿੱਤੀ ਜਾਵੇਗੀ ਤੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।

ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੁੰ ਇਹ ਵੀ ਭਰੋਸਾ ਦੁਆਇਆ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਹਲਕੇ ਵਿਚ ਸਿੰਜਾਈ ਨੈਟਵਰਕ ਦੀ ਸਮਰਥਾ ਵਿਚ ਵਾਧਾ ਕਰੇਗੀ । ਉਹਨਾਂ ਕਿਹਾ ਕਿ ਅਸੀਂ ਨਿਜਾਮਾ ਨਹਿਰ ਦੀ ਨਾਈਨਿੰਗ ਨਵੇਂ ਸਿਰੇ ਤੋਂ ਕਰਾਵਾਗੇ ਤੇ ਕਾਹਨਸਿੰਘ ਵਾਲਾ ਤੇ ਚੱਕ ਸੈਦੋਕੋ ਸੂਏ ਦੀ ਸਮਰਥਾ ਵੀ ਵਧਾਵਾਂਗੇ।

ਇਸ ਤੋਂ ਪਹਿਲਾਂ ਲੋਕਾਂ ਨੇ ਉਹਨਾ ਨੂੰ ਸ਼ਿਕਾਇਤ ਕੀਤੀ ਕਿ ਉਹਨਾਂ ਨੂੰ ਨਹਿਰਾਂ ਤੇ ਸੂਇਆਂ ਦੀ ਹਾਲਤ ਮਾੜੀ ਹੋਣ ਕਾਰਨ ਸਿੰਜਾਈ ਵਾਸਤੇ ਲੋੜੀਂਦਾ ਪਾਣੀ ਨਹੀਂ ਮਿਲ ਰਿਹਾ।

ਸਰਦਾਰ ਬਾਦਲ ਨੇ ਸਥਾਨਕ ਬਾਰ ਐਸੋਸੀਏਸ਼ਨ ਦੇ ਨਾਲ ਨਾਲ ਗੁਰੂ ਹਰਸਹਾਏ ਦੇ ਵਸਨੀਕਾਂ ਨਾਲ ਵੀ ਮੀਟਿੰਗਾਂ ਕੀਤੀਆਂ। ਵਕੀਲਾਂ ਨੇ ਉਹਨਾ ਨੂੰ ਅਪੀਲ ਕੀਤੀ ਕਿ ਇਲਾਕੇ ਨੁੰ ਮਜ਼ਬੂਤ ਕੀਤਾ ਜਾਵੇ ਤੇ ਇਯ ਵਿਚ ਵਾਧਾ ਕਰਦਿਆਂ ਸਬ ਡਵੀਜ਼ਨ ਪੱਧਰ ’ਤੇ ਵਕੀਲਾਂ ਦੀ ਭਲਾਈ ਲਈ ਫੰਡ ਦੀ ਸਿਰਜਣਾ ਕੀਤੀ ਜਾਵੇ।

ਸਰਦਾਰ ਬਾਦਲ ਨੇ ਚੱਕ ਮਹਾਤਨਵਾਲਾ ਵਿਖੇ ਆਪਣੀ ਗੱਡੀ ਰੋਕ ਕੇ ਕੁਝ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਕਿਸਾਨਾ ਨੇ ਉਹਨਾ ਨੁੰ ਦੱਸਿਆ ਕਿ ਉਹ ਮੌਜੂਦਾ ਝੋਨੇ ਦੇ ਸੀਜ਼ਨ ਵਿਚ ਬਿਜਲੀ ਸਪਲਾਈ ਦੀ ਘਾਟ ਕਾਰਨ ਆਪਣੇ ਜਨਰੇਟਰ ਵਰਤ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਉਹਨਾਂ ਦੇ ਟਰਾਂਸਪੋਰਟ ਖਰਾਬ ਹੋ ਜਾਣ ’ਤੇ ਸਰਕਾਰ ਨੇ ਉਹਨਾਂ ਨੁੰ ਉਹਨਾਂ ਦੇ ਆਪਣੇ ਹਾਲ ’ਤੇ ਛੱਡ ਦਿੱਤਾ ਸੀ। ਪਿੰਡ ਵਾਲਿਆਂ ਨੇ ਇਹ ਵੀ ਦੱਸਿਆ ਕਿ ਸਮਾਜ ਭਲਾਈ ਸਕੀਮਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਤੇ ਬੁਢਾਪਾ ਪੈਨਸ਼ਨ ਤੇ ਆਟਾ ਦਾਲ ਸਕੀਮ ਦੇ ਅਣਗਿਣਤ ਕਾਰਡ ਮਨਮਰਜ਼ੀ ਨਾਲ ਰੱਦ ਕਰ ਦਿੱਤੇ ਗਏ ਹਨ।

ਸਰਦਾਰ ਬਾਦਲ ਨੇ ਸ਼ਹਿਰ ਦੇ ਲੋਕਾਂ ਨਾਲ ਵੀ ਮੁਲਾਕਾਤ ਕੀਕੀ ਜਿਹਨਾਂ ਨੇ ਦੱਸਿਆ ਕਿ ਸਾਰੇ ਸ਼ਹਿਰ ਵਿਚ ਸੜਕਾਂ ਦਾ ਹਾਲ ਮਾੜਾ ਹੈ ਕਿਉਂਕਿ ਇਥੇ ਸੀਵਰੇਜ ਪ੍ਰਾਜੈਕਟ ਮੁਕੰਮਲ ਹੀ ਨਹੀਂ ਕੀਤਾ ਗਿਆ। ਸਰਦਾਰ ਬਾਦਲ ਨੇ ਵਸਨੀਕਾਂ ਨੁੰ ਦੱਸਿਆ ਕਿ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਸੀਵਰੇਜ ਤੇ ਸੜਕ ਪ੍ਰਾਜੈਕਟ ਇਕ ਚੰਗੀ ਕੰਪਨੀ ਨੁੰ ਬਣਾਓ ਤੇ ਚਲਾਓ ਆਧਾਰ ’ਤੇ 15 ਸਾਲ ਦੇ ਠੇਕੇ ’ਤੇ ਦਿੱਤਾ ਸੀ ਪਰ ਕਾਂਗਰਸ ਸਰਕਾਰ ਨੇ ਠੇਕੇਦਾਰ ਬਦਲ ਦਿੱਤੇ ਤੇ ਆਪਣੇ ਕਰੀਬੀਆਂ ਨੁੰ ਠੇਕਾ ਦੇ ਦਿੱਤਾ। ਉਹਨਾਂ ਕਿਹਾ ਕਿ ਹੁਣ ਜਦੋਂ ਸਰਕਾਰ ਦੇ ਸਾਢੇ ਚਾਰ ਸਾਲ ਲੰਘ ਗਏ ਹਨ ਤਾਂ ਉਦੋਂ ਵੀ ਪ੍ਰਾਜੈਕਟ ਮੁਕੰਮਲ ਹੋਣ ਦੀ ਉਡੀਕ ਕਰ ਰਿਹਾ ਹੈ। ਉਹਨਾਂ ਨੇ ਲੋਕਾਂ ਨੁੰ ਭਰੋਸਾ ਦੁਆਇਆ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਇਕ ਸਾਲ ਦੇ ਅੰਦਰ ਅੰਦਰ ਸਾਲਾ ਪ੍ਰਾਜੈਕਟ ਮੁਕੰਮਲ ਕੀਤਾ ਜਾਵੇਗਾ।