Home POLITICAL Restore Amritsar-Nanded Sahib flight – Harsimrat K Badal to Scindia

Restore Amritsar-Nanded Sahib flight – Harsimrat K Badal to Scindia

288
0
Harsimrat Kaur Badal
Harsimrat Kaur Badal

ਸ਼ਹਿਰ ਹਵਾਬਾਜ਼ੀ ਮੰਤਰੀ ਨੁੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇਨਾਂ ’ਤੇ ਰੱਖਣ ਦੀ ਵੀ ਕੀਤੀ ਅਪੀਲ

ਚੰਡੀਗੜ੍ਹ, 24 ਦਸੰਬਰ (22G TV) ਬਠਿੰਡਾ ਦੇ ਮੈਂਬਰ ਪਾਰਲੀਮੈਂਟ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਹਵਾਬਾਜ਼ੀ ਮੰਤਰੀ ਸ੍ਰੀ ਜਯੋਤਿਰਦਿਤਯਾ ਸਿੰਧੀਆ ਨੁੰ ਅਪੀਲ ਕੀਤੀ ਕਿ ਪੰਜਾਬ ਤੋਂ ਨਾਂਦੇੜ ਸਾਹਿਬ ਤੱਕ ਫਲਾਈਟਾਂ ਮੁੜ ਸ਼ੁਰੂ ਕੀਤੀਆਂ ਜਾਣ ਅਤੇ ਜ਼ੋਰ ਦੇ ਕੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਬਾਅਦ ਅੰਮ੍ਰਿਤਸਰ-ਨਾਂਦੇੜ ਸਾਹਿਬ ਫਲਾਈਟ ਮੁੜ ਸ਼ੁਰੂ ਨਹੀਂ ਕੀਤੀ। ਨਾਂਦੇੜ ਸਾਹਿਬ ਪਵਿੱਤਰ ਨਗਰੀ ਹੈ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਆਪਣਾ ਆਖਰੀ ਸਮਾਂ ਗੁਜ਼ਾਰਿਆ ਸੀ।

ਸ਼ਹਿਰੀ ਹਵਾਬਾਜ਼ੀ ਮੰਤਰੀ ਨੁੰ ਲਿਖੇ ਇਕ ਪੱਤਰ ਵਿਚ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਅੰਮ੍ਰਿਤਸਰ-ਨਾਂਦੇੜ ਸਾਹਿਬ ਫਲਾਈਟ ਮੁੜ ਸ਼ੁਰੂ ਕਰਨ ਨਾਲ ਉਹਨਾਂ ਸ਼ਰਧਾਲੂਆਂ ਨੁੰ ਫਾਇਦਾ ਹੋਵੇਗਾ ਜੋ ਇਸ ਪਵਿੱਤਰ ਤਖਤ ਦੇ ਦਰਸ਼ਨਾਂਵਾਸਤੇ ਹੋਰ ਸਾਧਨਾਂ ਰਾਹੀਂ ਨਹੀਂ ਪਹੁੰਚ ਸਕਦੇ। ਉਹਨਾਂ ਕਿਹਾ ਕਿ ਸ਼ਰਧਾਲੂ 29 ਦਸੰਬਰ ਨੁੰ ਆ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਾਂਦੇੜ ਸਾਹਿਬ ਦੇ ਦਰਸ਼ਨਾਂ ਦੇ ਅਭਿਲਾਸ਼ੀ ਹਨ।

ਸਰਦਾਰਨੀ ਬਾਦਲ ਨੇ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦੇ ਟਰਮਿਨਲ 3 ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਿਆ ਜਾਵੇ ਜੋ ਕਿ ਗੁਰੂ ਸਾਹਿਬ ਵੱਲੋਂ ਧਰਮ ਦੀਰਾਖੀ ਵਾਸਤੇ ਅਨੇਕਾਂ ਤਸੀਹੇ ਝੱਲ ਕੇ ਦਿੱਤੀ ਸ਼ਹਾਦਤ ਲਈ ਸੱਚੀ ਸ਼ਰਧਾਂਜਲੀ ਹੋਵੇਗੀ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਧਰਮ ਦੀ ਰਾਖੀ ਲਈ ਦਿੱਤੀ ਕੁਰਬਾਨੀ ਦੀ ਇਤਿਹਾਸ ਵਿਚ ਹੋਰਕੋਈ ਮਿਸਾਲ ਨਹੀਂ ਮਿਲਦੀ। ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦਿੱਲੀ ਦੇ ਚਾਂਦਨੀ ਚੌਂਕ ਵਿਚ ਹੋਈ, ਇਸੇ ਲਈ ਉਹਨਾਂ ਦੇ ਨਾਂ ’ਤੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਰੱਖਣਾ ਸਾਡੇ ਲਈ ਮਾਣ ਵਾਲੀ ਗੱਲ ਹੋਵੇਗੀ।