Home POLITICAL SAD asks Punjabi University to review its decision to merge various depts....

SAD asks Punjabi University to review its decision to merge various depts. linked with Punjabi language and culture into one.

746
0
Prof Chandumajra
Prof Chandumajra

ਚੰਡੀਗੜ੍ਹ, 4 ਅਪ੍ਰੈਲ (22G TV) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬੀ ਯੂਨੀਵਰਸਿਟੀ ਨੁੰ ਆਖਿਆ ਕਿ ਉਹ ਤਿੰਨ ਦਰਜਨ ਵਿਭਾਗਾਂ ਜਿਹਨਾਂ ਵਿਚੋਂ ਬਹੁਤੇ ਪੰਜਾਬੀ ਭਾਸ਼ਾ ਤੇ ਸਭਿਆਚਾਰ ਨਾਲ ਜੁੜੇ ਹਨ, ਦਾ ਰਲੇਵਾਂ ਕਰਨ ਦੇ ਆਪਣੇ ਫੈਸਲੇ ਦੀ ਮੁੜ ਸਮੀਖਿਆ ਕਰੇ ਅਤੇ ਕਿਹਾ ਕਿ ਅਜਿਹਾ ਫੈਸਲਾ ਯੂਨੀਵਰਸਿਟੀ ਮੂਲ ਆਧਾਰ ਦੇ ਖਿਲਾਫ ਹੈ।

ਇਸ ਮਾਮਲੇ ’ਤੇ ਅੱਜ ਇਥੇ ਯੂਨੀਵਰਸਿਟੀ ਦੇ ਸੀਨੀਅਰ ਅਧਿਆਪਕਾਂ ਦੇ ਨਾਲ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਦਾ ਤਿੰਨ ਮੈਂਬਰੀ ਵਫਦ ਜਲਦੀ ਹੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੁੰ ਮਿਲੇਗਾ ਅਤੇ ਫੈਸਲੇ ਦੀ ਮੁੜ ਸਮੀਖਿਆ ਕਰਨ ਲਈ ਆਖੇਗਾ। ਉਹਨਾਂ ਕਿਹਾ ਕਿ ਇਹ ਫੈਸਲਾ ਯੂਨੀਵਰਸਿਟੀ ਦੇ ਮੂਲ ਆਧਾਰ ਦੇ ਹੀ ਖਿਲਾਫ ਹੈ ਤੇ ਇਸ ਨਾਲ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਵੱਡੀ ਸੱਟ ਵੱਜੇਗੀ ਤੇ ਨਾਲ ਹੀ ਪੰਜਾਬੀ ਵਿਚ ਅਕਾਦਮਿਕ ਖੋਜ ਪ੍ਰਭਾਵਤ ਹੋਵੇਗੀ।
Êਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਨਾਲ ਹੈਬਰਿਊ ਯੂਨੀਵਰਸਿਟੀ ਦੀ ਸਥਾਪਨਾ ਲੋਕਾਂ ਦੀ ਭਾਸ਼ਾ ਤੇ ਸਭਿਆਚਾਰ ਨੁੰ ਪ੍ਰਫੁੱਲਤ ਕਰਨ ਵਾਸਤੇ ਕੀਤੀ ਗਈ ਸੀ ਪਰ ਇਸਦੇ ਬਾਵਜੂਦ ਪੰਜਾਬੀ ਯੂਨੀਵਰਸਿਟੀ ਦੀ ਸਿੰਡੀਕੇਟ ਨੇ ਪੰਜਾਬੀ ਸਾਹਿਤ, ਭਾਸ਼ਾ, ਵਿਗਿਆਨ, ਤਕਨਾਲੋਜੀ ਅਤੇ ਵਿਕੀਪੀਡੀਆ ਸਮੇਤ ਹੋਰ ਵਿਭਾਗਾਂ ਦਾ ਰਲੇਵਾਂ ਕਰਨ ਦਾ ਫੈਸਲਾ ਲਿਆ।
ਅਕਾਲੀ ਆਗੂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਇਸ ਵੇਲੇ ਆਰਥਿਕ ਸੰਕਟ ਵਿਚ ਫਸੀ ਹੈ, ਇਸ ਕਾਰਨ ਯੂਨੀਵਰਸਿਟੀ ਵਿਚ ਪੰਜਾਬੀ ਦਾ ਰੁਤਬਾ ਨਹੀਂ ਘਟਣਾ ਚਾਹੀਦਾ। ਉਹਨਾਂ ਕਿਹਾ ਕਿ ਸੰਸਥਾ ਨੁੰ ਆਪਣੇ ਕੰਮਕਾਜ ਵਿਚ ਪਾਰਦਰਸ਼ਤਾ ਲਿਆਉਣੀ ਚਾਹੀਦੀ ਹੈ। ਇਸਨੁੰ ਅੱਜ ਦੇ ਸਮੇਂ ਦੀ ਲੋੜ ਮੁਤਾਬਕ ਨਵੇਂ ਕੋਰਸ ਸ਼ੁਰੂ ਕਰ ਕੇ ਆਪਣੇ ਕੰਸਟੀਚਿਊਟ ਕਾਲਜਾਂ ਨੂੰ ਪੈਰਾਂ ਭਾਰ ਕਰਨਾ ਚਾਹੀਦਾ ਹੈ।

Êਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਯੂਨੀਵਰਸਿਟੀ ਪਹਿਲਾਂ ਹੀ ਪੰਜਾਬੀ ਦੇ ਪ੍ਰਚਾਰ ਤੇ ਪਸਾਰ ਦੇ ਆਪਣੇ ਮੰਤਵ ਵਿਚ ਪਛੜ ਰਹੀ ਹੈ। ਉਹਨਾਂ ਕਿਹਾ ਕਿ ਵਿਸ਼ਵ ਪੰਜਾਬੀ ਕਾਨਫਰੰਸ ਬੰਦ ਕਰ ਦਿੱਤੀ ਗਈ ਤੇ ਪੰਜਾਬੀ ਭਾਸ਼ਾ ਤੇ ਸਭਿਆਚਾਰ ਬਾਰੇ ਕੰਮ ਕਰਨ ਲਈ ਫੈਲੋਸ਼ਿਪ ਵੀ ਨਹੀਂ ਦਿੱਤੀ ਜਾ ਰਹੀ।

ਇਸ ਦੌਰਾਨ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਹਰਚਰਨ ਬੈਂਸ ਨੇ ਕਿਹਾ ਕਿ ਪੰਜਾਬੀ ਭਾਸ਼ਾ ਤੇ ਇਤਿਹਾਸ ਨਾਲ ਸਬੰਧਤ ਵਿਭਾਗਾਂ ਦਾ ਰਲੇਵਾਂ ਪੰਜਾਬੀ ’ਤੇ ਸਭਿਆਚਾਰ ਹਮਲਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਦਿੱਲੀ ਵਿਚ ਪੰਜਾਬ ਅਤੇ ਪੰਜਾਬੀਅਤ ਨੂੰ ਕਮਜ਼ੋਰ ਕੀਤਾ ਹੈ। ਉਹਨਾਂ ਕਿਹਾ ਕਿ ਇਸਨੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਪੜ੍ਹਾਉਣੀ ਬੰਦ ਕਰ ਦਿੱਤੀ। ਬਾਹਰਲਾ ਵਿਅਕਤੀ ਪੰਜਾਬੀ ਅਕਾਦਮੀ ਸਿਰ ਮੜ੍ਹ ਦਿੱਤਾ। ਉਹਨਾਂ ਕਿਹਾ ਕਿ ਹੁਣ ਇਹੋ ਕੁਝ ਪੰਜਾਬ ਵਿਚ ਹੋ ਰਿਹਾ ਹੈ ਤੇ ਪੰਜਾਬੀ ਯੂਨੀਵਰਸਿਟੀ ਦੇ ਫੈਸਲੇ ਨਾਲ ਸਿੱਖ ਪਛਾਣ ਕਮਜ਼ੋਰ ਹੋਵੇਗੀ।

ਇਸ ਮੌਕੇ ਡਾ. ਗੁਰਨਾਮ ਸਿੰਘ ਵਿਰਕ, ਪ੍ਰੋ. ਮੋਹਨ ਸਿੰਘ ਤਿਆਗੀ ਅਤੇ ਡਾ. ਮੁਹੰਮਦ ਇਦਰੀਸ ਨੇ ਵੀ ਸੰਬੋਧਨ ਕੀਤਾ ਤੇ ਦੱਸਿਆ ਕਿ ਕਿਵੇਂ ਪੰਜਾਬੀ ਤੇ ਪੰਜਾਬੀਅਤ ਦੇ ਖਿਲਾਫ ਵਿਤਕਰੇ ਵਾਲੇ ਕਦਮ ਚੁੱਕੇ ਜਾ ਰਹੇ ਹਨ।