Home POLITICAL Sukhbir S Badal courts arrest along with senior SAD leadership demanding repeal...

Sukhbir S Badal courts arrest along with senior SAD leadership demanding repeal of the 3 Agri Act.

374
0
Sukhbir Singh Badal Delhi Arest
Sukhbir Singh Badal Delhi Arest

ਦਿੱਲੀ, 17 ਸਤਬੰਰ (22G TV) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਸਾਰੀਆਂ ਪ੍ਰਮੁੱਖ ਫਸਲਾਂ ਦੀ ਘੱਟੋ ਘੱਟ ਸਮਰਥਨ ਮੁੱਲ ’ਤੇ ਯਕੀਨੀ ਖਰੀਦ ਦੀ ਕਾਨੂੰਨੀ ਗਰੰਅੀ ਦੀ ਮੰਗ ਕਰਦਿਆਂ ਸੀਨੀਅਰ ਲੀਡਰਸ਼ਿਪ ਨਾਲ ਇਥੇ ਗ੍ਰਿਫਤਾਰੀ ਦਿੱਤੀ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ 3 ਕਾਲੇ ਕਾਨੂੰਨ ਬਣਾਉਣ ਦਾ ਇਕ ਸਾਲ ਪੂਰਾ ਹੋਣ ’ਤੇ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤੱਕ ਵਿਸ਼ਾਲ ਰੋਸ ਮਾਰਚ ਦੀ ਅਗਵਾਈ ਕੀਤੀ। ਦਿੱਲੀ ਪੁਲਿਸ ਵੱਲੋਂ ਲਾਈਆਂ ਅਣਕਿਆਸੀਆਂ ਰੁਕਾਵਟਾਂ ਦੇ ਬਾਵਜੂਦ ਹਜ਼ਾਰਾਂ ਪਾਰਟੀ ਵਰਕਰ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਅਰਦਾਸ ਕਰਨ ਉਪਰੰਤ ਸੰਸਦ ਵੱਲ ਰੋਸ ਮਾਰਚ ਕੀਤਾ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਸੰਸਦ ਵੱਲ ਮਾਰਚ ਕਰਦਿਆਂ ਕਾਲਾ ਦਿਵਸ ਮਨਾ ਕੇ ਗ੍ਰਿਫਤਾਰੀਆਂ ਦਿੱਤੀਆਂ।

ਪਾਰਟੀ ਨੇ ਕਾਰਜਕਾਰੀ ਮੈਜਿਸਟਰੇਟ ਰਾਹੀਂ ਪ੍ਰਧਾਨ ਮੰਤਰੀ ਦੇ ਨਾਂ ਮੈਮੋਰੰਡਮ ਵੀ ਸੌਂਪਿਆ। ਇਸ ਵਿਚ ਕਾਲੇ ਕਾਨੂੰਨ ਰੱਦ ਕਰਨ ਤੋਂ ਇਲਾਵਾ ਕੇਂਦਰ ਸਰਕਾਰ ਤੋਂ ਇਹ ਵਾਅਦਾ ਕਰਨ ਦੀ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਉਹਨਾਂ ਦੇ ਜੀਵਨ ਨੁੰ ਪ੍ਰਭਾਵਤ ਕਰਨ ਵਾਲਾ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਕਿਸਾਨਾਂ ਨਾਲ ਸਲਾਹ ਮਸ਼ਵਰਾ ਕਰੇਗੀ।

ਇਸ ਤੋਂ ਪਹਿਲਾਂ ਵਿਸ਼ਾਲ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਤਿੰਨ ਖੇਤੀ ਕਾਨੁੰਨ ਰੱਦ ਹੋਣੇ ਯਕੀਨੀ ਬਣਾਉਣ ਵਾਸਤੇ ਡੱਟ ਕੇ ਲੜਾਈ ਲਡੇਗੀ। ਉਹਨਾਂ ਨੇ ਪੰਜਾਬੀਆਂ ਨੁੰ ਭਰੋਸਾ ਦੁਆਇਆ ਕਿ ਇਕ ਵਾਰ ਪੰਜਾਬ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਇਹ ਕਾਨੂੰਨ ਸੂਬੇ ਵਿਚ ਲਾਗੂ ਨਹੀਂ ਹੋਣ ਦਿੱਤੇ ਜਾਣਗੇ।

ਪ੍ਰੋ. Êਪ੍ਰੇਮ ਸਿੰ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਅਤੇ ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਜਿਸਨੇ ਇਸ ਮੌਕੇ ਸੰਬੋਧਨ ਕੀਤਾ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਕੌਮੀ ਰਾਜਧਾਨੀ ਪਹੁੰਚਣ ਦੇ ਰਾਹ ਵਿਚ ਜਿਸ ਤਰੀਕੇ ਰੁਕਾਵਟਾਂ ਖੜ੍ਹੀਆਂ ਕੀਤੀਆਂ ਗਈਆਂ, ਉਸਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਕੁਝ ਵਰਕਰਾਂ ਨੂੰ ਤਾਂ 20 ਕਿਲੋਮੀਟਰ ਤੱਕ ਤੁਰ ਕੇ ਆਉਣਾ ਪਿਆ।

ਸੁਖਬੀਰ ਸਿੰਘ ਬਾਦਲ,ਬਲਵਿੰਦਰ ਸਿੰਘ ਭੂੰਦੜ
ਸੁਖਬੀਰ ਸਿੰਘ ਬਾਦਲ,ਬਲਵਿੰਦਰ ਸਿੰਘ ਭੂੰਦੜ

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਸਪਾ ਵਾਅਦਾ ਕਰਦੀ ਹੈ ਕਿ 2024 ਵਿਚ ਨਵੀਂ ਸਰਕਾਰ ਬਣਾਉਣ ਮਗਰੋਂ ਤਿੰਨ ਕਾਲੇ ਕਾਨੂੰਨ ਸੰਸਦ ਵਿਚ ਰੱਦ ਕੀਤੇ ਜਾਣਗੇ।

ਇਸ ਤੋਂ ਪਹਿਲਾਂ ਧਰਨੇ ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕ ਅਕਾਲੀ ਦਲ ਨੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਐਨ ਡੀ ਏ ਨਾਲ ਗਠਜੋੜ ਵੀ ਤੋੜ ਦਿੱਤਾ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਤਿੰਨ ਕਾਲੇ ਕਾਨੂੰਨ ਸਭ ਤੋਂ ਪਹਿਲਾਂ ਪਿਛਲੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੰਸਦ ਵਿਚ ਪੇਸ਼ ਕੀਤੇ ਸਨ। ਉਹਨਾਂ ਕਿਹਾ ਕਿ ਵਿਰੋਧੀ ਧਿਰ ਦੇ ਜ਼ੋਰਦਾਰ ਵਿਰੋਧ ਕਾਰਨ ਸਰਕਾਰ ਨੂੰ ਇਹ ਵਾਪਸ ਲੈਣੇ ਪਏ ਸਨ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਬਾਅਦ ਵਿਚ ਪੰਜਾਬ ਵਿਚ ਏ ਪੀ ਐਮ ਸੀ ਐਕਟ ਵਿਚ ਸੋਧ ਕਰ ਦਿੱਤੀ ਤਾਂ ਜੋ ਪ੍ਰਾਈਵੇਟ ਮੰਡੀਆਂ ਦੀ ਸਿਰਜਣਾ ਕੀਤੀ ਜਾ ਸਕੇ ਅਤੇ ਇਹੀ ਵਾਅਦਾ ਕਾਂਗਰਸ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ ਵੇਲੇ ਆਪਣੇ ਚੋਣ ਮਨੋਰਥ ਪੱਤਰ ਵਿਚ ਕੀਤਾ ਸੀ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀਆਂ ਦੀ ਉਸ 7 ਮੈਂਬਰੀ ਕਮੇਟੀ ਦੇ ਮੈਂਬਰ ਸਨ ਜਿਸਨੇ ਤਿੰਨ ਖੇਤੀ ਆਰਡੀਨੈਂਸਾਂ ਦਾ ਖਰੜਾ ਤਿਆਰ ਕੀਤਾ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਥੋਂ ਤੱਕ ਅਕਾਲੀ ਦਲ ਦਾ ਸਵਾਲ ਹੈ, ਇਹ ਇਕਲੌਤੀ ਪਾਰਟੀ ਹੈ ਜਿਸਨੇ ਸੰਸਦ ਵਿਚ ਤਿੰਨ ਖੇਤੀ ਬਿੱਲਾਂ ਦਾ ਵਿਰੋਧ ਕੀਤਾ। ਉਹਨਾਂ ਕਿਹਾ ਕਿ ਕਿਸਾਨ ਆਗੂਆਂ ਵੱਲੋਂ ਸਿਆਸੀ ਪਾਰਟੀਆਂ ਨੂੰ ਕਾਰਵਾਈ ਦਾ ਬਾਈਕਾਟ ਨਾ ਕਰਨ ਦੀ ਅਪੀਲ ਕਰਨ ਦੇ ਬਾਵਜੂਦ ਕਾਂਗਰਸ ਪਾਰਟੀ ਤੇ ਆਪ ਨੇ ਤਿੰਨ ਬਿੱਲਾਂ ਦਾ ਵਿਰੋਧ ਕਰਨ ਦੀ ਥਾਂ ਵਾਕ ਆਊਟ ਕਰ ਦਿੱਤਾ।

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੁੰ ਕਿਸਾਨ ਹਮਾਇਤੀ ਹੋਣ ਲਈ ਕਿਸੇ ਤੋਂ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਹੇ। ਸਾਡੀ ਇਕਲੌਤੀ ਪਾਰਟੀ ਹੈ ਜੋ ਕਿਸਾਨਾਂ ਅਤੇ ਉਹਨਾਂ ਦੇ ਹੱਕਾਂ ਵਾਸਤੇ ਲੜਦੀ ਹੈ। ਅਸੀਂ ਕਿਸਾਨਾਂ ਨੁੰ ਖੇਤੀਬਾੜੀ ਲਈ ਮੁਫਤ ਬਿਜਲੀ, ਪੱਕੀਆਂ ਨਹਿਰਾਂ ਤੇ ਖਾਲਾਂ ਅਤੇ ਨਹਿਰਾਂ ਤੋਂ ਪਾਣੀ ਕਿਸਾਨਾਂ ਤੱਕ ਪਹੁੰਚਣਾ ਯਕੀਨੀ ਬਣਾਇਆ।

ਸਰਦਾਰ ਬਾਦਲ ਨੇ ਦਿੱਲੀ ਪੁਲਿਸ ਅਤੇ ਆਪ ਸਰਕਾਰ ਵੱਲੋਂ ਭਾਰੀ ਰੁਕਾਵਟਾਂ ਲਾਉਣ ਦੇ ਬਾਵਜੂਦ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਯਤਨਾਂ ਦਾ ਵੀ ਧੰਨਵਾਦ ਕੀਤਾ। ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਤਲੁਜ ਯਮੁਨਾ Çਲੰਕ ਨਹਿਰ ਸਮੇਤ ਪੰਜਾਬ ਦੇ ਸਾਰੇ ਮੁੱਦਿਆਂ ’ਤੇ ਦੋਗਲੀ ਰਾਜਨੀਤੀ ਅਪਣਾਉਣ ਅਤੇ ਪੰਜਾਬ ਦੇ ਥਰਮਲ ਪਲਾਂਟਾਂ ਦਾ ਵਿਰੋਧ ਕਰਨ ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਦੀ ਮੰਗ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ।

ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੇਕਰ ਐਨ ਡੀ ਏ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਰੱਦ ਨਾ ਕੀਤੇ ਤਾਂ ਇਸ ਨਾਲ ਉਹ ਨਾ ਸਿਰਫ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਹਾਰੇਗੀ ਬਲਕਿ 2024 ਦੀਆਂ ਕੌਮ ਚੋਣਾਂ ਵੀ ਹਾਰ ਜਾਵੇਗੀ। ਸਰਦਾਰ ਭੂੰਦੜ ਤੇ ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਕਿਵੇਂ ਅਕਾਲੀ ਦਲ ਨੇ ਕਿਸਾਨਾਂ ਦੇ ਖਦਸ਼ੇ ਸਰਵਉਚ ਪੱਧਰ ਤੱਕ ਪਹੁੰਚ ਕੇ ਤਿੰਨ ਬਿੱਲ ਪਾਸ ਨਾ ਕੀਤੇ ਜਾਣ ਵਾਸਤੇ ਹਰ ਯਤਨ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੋਬਿੰਦ ਸਿੰਘ ਲੌਂਗੋਵਾਲ, ਮਹੇਸ਼ਇੰਦਰ ਸਿੰ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਸੁਰਜੀਤ ਸਿੰਘ ਰੱਖੜਾ, ਜਗਮੀਤ ਸਿੰਘ ਬਰਾੜ, ਅਨਿਲ ਜੋਸ਼ੀ ਤੇ ਹਰਮੀਤ ਕਾਲਕਾ ਵੀ ਸ਼ਾਮਲ ਸਨ।